ਤਰਨਤਾਰਨ,(ਰਮਨ, ਰਾਜੂ)- ਐੱਸ. ਐੱਸ. ਪੀ. ਦਿਨੇਸ਼ ਪ੍ਰਤਾਪ ਸਿੰਘ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਅਤੇ ਸੀ. ਆਈ . ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਛਪਾਲ ਸਿੰਘ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਸੀ. ਆਈ. ਏ. ਸਟਾਫ ਦੀ ਪੁਲਸ ਪਾਰਟੀ ਨੇ ਇਕ ਦੋਸ਼ੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਪੁੱਲ ਨਹਿਰ, ਪਿੰਡ ਭੁੱਲਰ ਵਿਖੇ ਗਸ਼ਤ ਦੌਰਾਨ ਇਕ ਦੋਸ਼ੀ ਨੂੰ 2500 ਮਾਈਕਰੋਲਿਟ ਗੋਲੀਆਂ ਸਮੇਤ ਕਾਬੂ ਕੀਤਾ ਹੈ । ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਪੁੱਛਗਿੱਛ ਦੌਰਾਨ ਆਪਣਾ ਨਾਮ ਸਕੱਤਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਪਿੰਡ ਨਬੀਪੁਰ ਥਾਣਾ ਹਰੀਕੇ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਥਾਣਾ ਸਦਰ ਵਿਖੇ ਧਾਰਾ 22-61-85 ਐੱਨ. ਡੀ. ਪੀ. ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਮੌਕੇ ਉਨ੍ਹਾਂ ਨਾਲ ਐੱਚ. ਸੀ. ਪ੍ਰਭਜੀਤ ਸਿੰਘ ਅਤੇ ਲਖਵਿੰਦਰ ਸਿੰਘ ਹਾਜ਼ਰ ਸਨ ।ਇਸੇ ਤਰ੍ਹਾਂ ਥਾਣਾ ਪੱਟੀ ਦੀ ਪੁਲਸ ਵਲੋਂ ਇਕ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਐੱਸ. ਪੀ. ਦਿਨੇਸ਼ ਪ੍ਰਤਾਪ ਸਿੰਘ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਪੱਟੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਾਹਮਣੇ ਤੋਂ ਆ ਰਹੇ ਕੁਲਜੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਵੀਰਾ ਵਾਲੀ ਬਸਤੀ ਵਾਰਡ ਨੰਬਰ 13 ਪੱਟੀ ਨੂੰ 500 ਗੋਲੀਆਂ ਮਾਈਕਰੋਲਿਟ ਸਮੇਤ ਗ੍ਰਿਫਤਾਰ ਕਰ ਲਿਆ। ਫੜੇ ਗਏ ਵਿਅਕਤੀ ਖਿਲਾਫ ਥਾਣਾ ਪੱਟੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।