ਪਾਕਿਸਤਾਨ ਦੀ ਕੋਟ ਲਖਪਤ ਜੇਲ ਤੋਂ 31 ਸਾਲ ਬਾਅਦ ਰਿਹਾ ਹੋ ਕੇ ਵਾਪਸ ਪਰਤੇ ਸੁਰਜੀਤ ਸਿੰਘ ਨੇ ਕਿਹਾ ਕਿ ਉਹ ਜਾਣਦੇ ਨੇ ਕਿ ਸਰਬਜੀਤ ਦੀ ਬੈਣ ਦਲਬੀਰ ਕੌਰ ਆਪਣੇ ਭਰਾ ਦੀ ਰਿਹਾਈ ਲਈ ਜੀ-ਤੋੜ ਮਿਹਨਤ ਕਰ ਰਹੀ ਹੈ ਕਿਉਂਕਿ ਇਹ ਸਰਬਜੀਤ ਦੀ ਜ਼ਿੰਦਗੀ ਤੇ ਮੌਤ ਦਾ ਮਾਮਲਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੇ ਲੋਕ ਇਹ ਮੰਨਦੇ ਨੇ ਕਿ ਸਰਬਜੀਤ ਇਕ ਅੱਤਵਾਦੀ ਹੈ ਅਤੇ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਪਰ ਜੇਕਰ ਦੂਸਰੇ ਪਾਸੇ ਭਾਰਤ-ਪਾਕਿਸਤਾਨ ਰਿਸ਼ਤਿਆਂ ਦੀ ਗੱਲ ਕਰੀਏ ਤੋਂ ਦੋਹਾਂ ਵਿਚਕਾਰ ਇਸ ਮੁੱਦੇ 'ਤੇ ਗੰਭੀਰ ਗੱਲਬਾਤ ਚੱਲ ਰਹੀ ਹੈ।
ਸੁਰਜੀਤ ਨੇ ਸਰਬਜੀਤ ਦੀ ਭੈਣ ਦਲਬੀਰ ਕੌਰ ਨੂੰ ਇਹ ਬੇਨਤੀ ਕੀਤੀ ਕਿ ਉਸ ਨੂੰ ਕੁਝ ਚਿਰ ਚੁੱਪ ਰਹਿਣਾ ਚਾਹੀਦਾ ਹੈ ਕਿਉਂਕਿ ਉਹ ਇਸ ਸਮੇਂ ਪਾਕਿਸਤਾਨ ਦੇ ਸ਼ਿਕੰਜੇ ਹੇਠ ਹੈ ਤੇ ਅਸੀਂ ਇਸ ਵਿਚ ਜ਼ਿਆਦਾ ਕੁਝ ਨਹੀਂ ਕਰ ਸਕਦੇ। ਸਾਨੂੰ ਸਿਰਫ ਸਬਰ ਕਰਨਾ ਚਾਹੀਦਾ ਹੈ, ਇਸੇ ਵਿਚ ਹੀ ਸਰਬਜੀਤ ਦੀ ਭਲਾਈ ਹੈ।