ਹਾਲ ਹੀ 'ਚ ਜਲੰਧਰ ਦੇ ਪਿੰਡ ਪਾਲਸਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜਮੀਨੀ ਵਿਵਾਦ ਨੂੰ ਲੈ ਕੇ ਗੁਰਦੀਪ ਸਿੰਘ ਨਾਮ ਦੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਅਤੇ ਉਸ ਹੱਤਿਆ ਨੂੰ ਹਾਦਸੇ ਦੀ ਸ਼ਕਲ ਦੇ ਦਿੱਤੀ ਗਈ। ਜਲੰਧਰ 'ਚ ਸਥਾਨਕ ਪ੍ਰੈੱਸ ਕਲਬ 'ਚ ਪੱਤਰਕਾਰ ਵਾਰਤਾ ਦੌਰਾਨ ਗੁਰਦੀਪ ਸਿੰਘ ਦੀ ਬੇਟੀ ਨੇ ਦੱਸਿਆ ਕਿ 21 ਮਈ ਨੂੰ ਜਦੋਂ ਉਸ ਦੇ ਪਿਤਾ ਸਕੂਟਰ ਤੋਂ ਫਿਲੌਰ ਜਾ ਰਹੇ ਸਨ ਤਾਂ ਅਚਾਨਕ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਤੋਂ ਬਾਅਦ ਉਹ 17 ਦਿਨਾਂ ਤੱਕ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੇ ਰਹੇ।