ਮੋਹਾਲੀ,(ਪਰਦੀਪ ਹੈਪੀ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਾਲਸਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਵਿਚ ਬੀਬੀ ਅਮਨਦੀਪ ਕੌਰ ਖਾਲਸਾ ਨਕੋਦਰ (ਜਲੰਧਰ) ਦੀਆਂ ਬੀਬੀਆਂ ਦੇ ਪੰਥਕ ਢਾਡੀ ਜਥੇ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਬੀਬੀ ਅਸੀਸਦੀਪ ਕੌਰ, ਬੀਬੀ ਰਵਿੰਦਰ ਕੌਰ ਖਾਲਸਾ, ਭਾਈ ਦਵਿੰਦਰ ਸਿੰਘ, ਭਾਈ ਸੁਖਦੇਵ ਸਿੰਘ ਕੋਮਲ, ਭਾਈ ਮਹਿੰਦਰ ਪਾਲ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।